Pages

Saturday, December 9, 2017

news

ਲੋਕ ਅਦਾਲਤਾਂ ਰਾਹੀਂ ਪੈਸ ਤੇ ਸਮੇਂ ਦੀ ਹੁੰਦੀ ਹੈ ਬਚੱਤ-ਸੀ.ਜੇ.ਐਮ.
ਨੈਸ਼ਨਲ ਲੋਕ ਅਦਾਲਤ ਦੌਰਾਨ 275 ਕੇਸਾਂ ਦਾ ਨਿਪਟਾਰਾ 

ਫਾਜ਼ਿਲਕਾ 9 ਦਸੰਬਰ (ÁËÚ ÁËà ÁÅ÷îòÅñÆÁÅ) ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ, ਨੈਸ਼ਨਲ ਲੀਗਲ ਸਰਵਿਸ ਅਥਾਰਟੀ, ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ, ਚੰਡੀਗੜ੍ਹ ਦੇ ਦਿਸ਼ਾ-ਨਿਰਦੇਸ਼ਾਂ 'ਤੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਫ਼ਿਰੋਜਪੁਰ ਸ਼੍ਰੀ ਐਸ. ਕੇ. ਅਗਰਵਾਲ ਅਤੇ ਵਧੀਕ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੈਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਸ਼੍ਰੀ ਲੱਛਮਣ ਸਿੰਘ ਦੀ ਅਗਵਾਈ ਹੇਠ ਜ਼ਿਲ੍ਹੇ ਅੰਦਰ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ। ਇਸ ਨੈਸ਼ਨਲ ਲੋਕ ਅਦਾਲਤ ਵਿੱਚ ਵੱਖ ਵੱਖ ਬੈੱਚ ਫਾਜ਼ਿਲਕਾ, ਅਬੋਹਰ ਅਤੇ ਜਲਾਲਾਬਾਦ ' ਸਥਾਪਿਤ ਕੀਤੇ ਗਏ। ਸੀ.ਜੇ.ਐੱਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਫਾਜ਼ਿਲਕਾ ਸ਼੍ਰੀ ਕੇ. ਕੇ. ਬਾਂਸਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਲੋਕ ਅਦਾਲਤ ਵਿੱਚ 275 ਕੇਸਾਂ ਦਾ ਨਿਪਟਾਰਾ ਕੀਤਾ ਗਿਆ ਅਤੇ 77597508 ਰੁਪਏ ਦੇ ਅਵਾਰਡ ਪਾਸ ਕੀਤੇ ਗਏ। ਇਸ ਮੌਕੇ ਫਾਜ਼ਿਲਕਾ ਵਿਖੇ ਇੱਕ ਹੈਲਪ ਡੈਸਕ ਵੀ ਸਥਾਪਿਤ ਕੀਤਾ ਗਿਆ ਤਾਂ ਜੋ ਲੋਕਾਂ ਨੂੰ ਮੁਸ਼ਕਿਲ ਦਾ ਸਾਹਮਨਾਂ ਨਾ ਕਰਨਾ ਪਵੇਸ਼੍ਰੀ ਬਾਂਸਲ ਨੇ ਦੱਸਿਆ ਕਿ ਇਹਨਾਂ ਲੋਕ ਅਦਾਲਤਾਂ ਦੇ ਨਾਲ ਜਿੱਥੇ ਆਮ ਲੋਕਾਂ ਨੂੰ ਰਾਹਤ ਮਿਲਦੀ ਹੈ ਉੱਥੇ ਉਹਨਾਂ ਲੋਕਾ ਦੇ ਸਮਾਂ ਅਤੇ ਪੈਸੇ ਦੀ ਵੀ ਬੱਚਤ ਹੁੰਦੀ ਹੈ।ਉਨ੍ਹਾਂ ਦੱਸਿਆ ਕਿ ਲੋਕ ਅਦਾਲਤ ਦੁਆਰਾ ਦੋਨੋ ਪਾਰਟੀਆਂ ਵਿੱਚ ਆਪਸੀ ਦੁਸ਼ਮਣੀ ਖਤਮ ਹੋ ਜਾਂਦੀ ਹੈ ਅਤੇ ਭਾਈਚਾਰ ਵੱਧਦਾ ਹੈ। ਲੋਕ ਅਦਾਲਤ ਵਿੱਚ ਫੈਸਲਾਂ ਹੋਣ ਤੋਂ ਬਾਅਦ ਕੇਸ ਵਿੱਚ ਲੱਗੀ ਸਾਰੀ ਕੋਰਟ ਫੀਸ ਵਾਪਿਸ ਮਿਲ ਜਾਂਦੀ ਹੈ। ਇਸਦੇ ਫੈਸਲੇ ਨੂੰ ਦੀਵਾਨੀ ਅਦਾਲਤ ਦੀ ਡਿਗਰੀ ਦੀ ਮਾਣਤਾ ਪ੍ਰਾਪਤ ਹੈ। ਇਸ ਦੇ ਫੈਸਲੇ ਦੇ ਖਿਲਾਫ਼ ਕੋਈ ਅਪੀਲ ਨਹੀਂ ਹੋ ਸਕਦੀ। ਉਨ੍ਹਾਂ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੇ ਕੇਸਾਂ ਦਾ ਲੋਕ ਅਦਾਲਤ ਵਿੱਚ ਫੈਸਲਾ ਕਰਾ ਕੇ ਵੱਧ ਤੋਂ ਵੱਧ ਲਾਭ ਉਠਾੳ। 

ਸੀ.ਜੇ.ਐਮ -ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਫਾਜ਼ਿਲਕਾ ਨੇ ਗਰੀਬ ਤੇ ਲੋੜਵੰਦ ਲੋਕਾਂ ਨੂੰ ਅਪੀਲ ਕੀਤੀ ਕਿ ਸਾਨੂੰ ਇਹਨਾਂ ਲੋਕ ਅਦਾਲਤਾਂ ਰਾਹੀਂ ਕੇਸਾਂ ਦਾ ਫੈਸਲਾ ਕਰਵਾਉਣਾ ਚਾਹੀਦਾ ਹੈ, ਤਾਂ ਜੋ ਸਮੇਂ ਤੇ ਪੈਸੇ ਦੋਨਾਂ ਦੀ ਬੱਚਤ ਹੋ ਸਕੇ

No comments:

Post a Comment